ਚੰਡੀਗੜ੍ਹ : ਦਿੱਲੀ ਦੀਆਂ ਹੱਦਾਂ ’ਤੇ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਤਰ ਪ੍ਰਦੇਸ਼ ਵਿਚ ਕਿਸਾਨ ਆਗੂਆਂ ਦੇ ਚੋਣ ਲੜਨ ਦੇ ਰਾਹ ਖੁੱਲ੍ਹੇ ਹਨ ਤੇ ਇਸ ਸਬੰਧ ਵਿਚ ਮੁਜ਼ੱਫਰਨਗਰ ਵਿਚ ਕਿਸਾਨ ਮਹਾਪੰਚਾਇਤ 5 ਸਤੰਬਰ ਨੂੰ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਝੁਕੀ ਹੋਈ ਹੈ ਜਿਸ ਕਰ ਕੇ ਕਿਸਾਨਾਂ ਨੂੰ ਇਨਸਾਫ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਕਿਸਾਨ ਸੰਘਰਸ਼ ਜਾਰੀ ਰਹੇਗਾ।