ਪੰਜਾਬ ਦੇ ਸਾਰੇ ਪੱਤਰਕਾਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੱਸ ਸਫ਼ਰ ਦੀ:ਮੁੱਖ ਮੰਤਰੀ

0
334

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ ਕਰਦਿਆਂ ਸੂਬੇ ਦੇ ਸਾਰੇ ਪੱਤਰਕਾਰਾਂ ਨੂੰ ਮੁਫ਼ਤ ਬੱਸ ਸਫ਼ਰ ਅਤੇ ਪੈਨਸ਼ਨ ਯੋਜਨਾ ਦਾ ਲਾਭ ਦੇਣ ਦਾ ਭਰੋਸਾ ਦਿੱਤਾ ਹੈ। ਸ਼ੁੱਕਰਵਾਰ ਨੂੰ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਦੀ ਅਗਵਾਈ ਹੇਠ ਵਫ਼ਦ ਨੇ ਪੱਤਰਕਾਰਾਂ ਦੀਆਂ ਮੰਗਾਂ ਸਬੰਧੀ ਮੁਲਾਕਾਤ ਕੀਤੀ।
ਵਫ਼ਦ ਨੇ ਸਾਰੇ ਐਕਰੀਡੇਟਿਡ ਪੱਤਰਕਾਰਾਂ ਦੀ ਤਰਜ਼ ’ਤੇ ਮਾਨਤਾ ਪ੍ਰਾਪਤ (ਪੀਲੇ ਕਾਰਡ ਧਾਰਕਾਂ) ਪੱਤਰਕਾਰਾਂ ਨੂੰ ਮੁਫ਼ਤ ਬੱਸ ਪਾਸ, ਪੈਨਸ਼ਨ ਦੀ ਸਹੂਲਤ ਦੇਣ, ਪੱਤਰਕਾਰਾਂ ਲਈ ਵਿਸ਼ੇਸ਼ ਫੰਡ ਕਾਇਮ ਕਰਨ ਤੇ ਚੰਡੀਗੜ੍ਹ ਸਥਿਤ ਪੱਤਰਕਾਰਾਂ ਲਈ ਮਕਾਨਾਂ ਦਾ ਕੋਟਾ 15 ਤੋਂ ਵਧਾ ਕੇ 50 ਕਰਨ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਮੀਡੀਆ ਦੀਆਂ ਮੰਗਾਂ ਵਾਜਬ ਹਨ ਤੇ ਇਨ੍ਹਾਂ ਬਾਰੇ ਜਲਦੀ ਕਾਰਵਾਈ ਕੀਤੀ ਜਾਵੇਗੀ। ਵਫ਼ਦ ਵਿਚ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੂਬਾ ਸਕੱਤਰ ਜੈ ਸਿੰਘ ਛਿੱਬਰ, ਚੰਡੀਗੜ੍ਹ ਯੂਨਿਟ ਦੇ ਜਨਰਲ ਸਕੱਤਰ ਬਿੰਦੂ ਸਿੰਘ, ਸਰਪ੍ਰਸਤ ਤਰਲੋਚਨ ਸਿੰਘ, ਨਿਰਮਲ ਮਾਨਸ਼ਾਹੀਆ ਤੇ ਹੋਰ ਹਾਜ਼ਰ ਸਨ।