ਹਾਂਗਕਾਂਗ ‘ਚ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਇਆ

0
503

ਹਾਂਗਕਾਂਗ, (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਸੰਗਤ ਵਲੋਂ ਗੁਰਦੁਆਰਾ ਖ਼ਾਲਸਾ ਦੀਵਾਨ ਅਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਤੁੰਗ-ਚੁੰਗ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ 18 ਨਵੰਬਰ ਨੂੰ ਰੈਣ ਸਬਾਈ ਦੀਵਾਨ ਸਜਾਏ ਗਏ ਅਤੇ 19 ਨੂੰ ਸਾਰਾ ਦਿਨ ਗੁਰਬਾਣੀ ਗਾਇਨ ਅਤੇ ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਸਿਖਿਆਵਾਂ ‘ਤੇ ਕਥਾ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ | ਇਸੇ ਤਰ੍ਹਾਂ ਗੁਰੂ ਨਾਨਕ ਦਰਬਾਰ ਤੁੰਗ-ਚੁੰਗ ਵਿਖੇ ਸਾਰਾ ਦਿਨ ਕਥਾ ਵਿਚਾਰਾਂ ਚੱਲੀਆਂ |